ਕੀਟਨਾਸ਼ਕ ਪ੍ਰਤੀਰੋਧੀ ਪ੍ਰਬੰਧ
ਪਹਿਲੀ ਖਿੜਕੀ: ਰਸ ਚੂਸਣ ਵਾਲੇ ਕੀੜਿਆਂ ਦੀ ਰੋਕਥਾਮ (ਬਿਜਾਈ ਤੋਂ ਜੁਲਾਈ ਦਾ ਪਹਿਲਾ ਹਫਤਾ)
  • ਛਿੜਕਾਅ ਤੋਂ ਬਚਣ ਲਈ ਰਸ ਚੂਸਣ ਵਾਲੇ ਕੀੜਿਆਂ ਅਤੇ ਪੱਤਾ-ਮਰੋੜ (ਲੀਫ ਕਰਲ) ਬਿਮਾਰੀ ਨੂੰ ਸਹਿਣ ਕਰਨ ਵਾਲੀਆਂ ਕਿਸਮਾਂ ਹੀ ਬੀਜੋ।
  • ਪੱਤਾ-ਮਰੋੜ ਬਿਮਾਰੀ ਅਤੇ ਚਿੱਟੀ ਮੱਖੀ ਦੇ ਬਦਲਵੇਂ ਪੌਦਿਆਂ ਨੂੰ ਨਸ਼ਟ ਕਰ ਦਿਓ।
  • ਸਮੇਂ ਸਿਰ ਬਿਜਾਈ, ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ, ਸਹੀ ਫਾਸਲਾ ਅਤੇ ਫਸਲ ਦੀ ਚੰਗੀ ਸਾਂਭ ਸੰਭਾਲ ਸ਼ੁਰੂਆਤੀ ਦੌਰ ਵਿੱਚ ਕੀੜਿਆਂ ਨੂੰ ਵੱਧਣ ਤੋਂ ਰੋਕਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਬਚਾਉਂਦੀ ਹੈ।
  • ਤੇਲੇ ਦੇ ਹਮਲੇ ਨੂੰ ਨਾ ਸਹਿਣ ਕਰਨ ਵਾਲੀਆਂ ਕਿਸਮਾਂ ਨੂੰ ਗਾਚੋ/ਕਰੂਜ਼ਰ ਨਾਲ ਸੋਧ ਕੇ ਬੀਜੋ।
  • ਮਿੱਤਰ ਕੀੜਿਆਂ ਨੂੰ ਬਚਾਉਣ ਲਈ ਇਸ ਸਮੇਂ ਦੌਰਾਨ ਕਿਸੇ ਵੀ ਕੀੜੇਮਾਰ ਜ਼ਹਿਰ ਦੀ ਵਰਤੋਂ ਤੋਂ ਸੰਕੋਚ ਕਰੋ।
  • ਜੂੰ (ਥਰਿਪ) ਅਤੇ ਕਾਲੀ ਕੁੰਡ ਮਰੋੜ ਸੁੰਡੀ ਲਈ ਛਿੜਕਾਅ ਨਾ ਕਰੋ ਕਿਉਂਕਿ ਇਹ ਫਸਲ ਨੂੰ ਆਰਥਿਕ ਨੁਕਸਾਨ ਨਹੀਂ ਪਹੁੰਚਾਉਂਦੇ।

Designed and Developed by: Dr. A. K. Dhawan. All rights reserved.