ਕੀਟਨਾਸ਼ਕ ਪ੍ਰਤੀਰੋਧੀ ਪ੍ਰਬੰਧ
ਦੂਜੀ ਖਿੜਕੀ: ਰਸ ਚੂਸਣ ਵਾਲੇ ਕੀੜੇ ਅਤੇ ਟੀਂਡੇ ਦੀਆਂ ਸੁੰਡੀਆਂ ਦੀ ਰੋਕਥਾਮ (ਜੁਲਾਈ ਦੇ ਦੂਜੇ ਹਫਤੇ ਤੋਂ ਅਗਸਤ ਦਾ ਪਹਿਲਾ ਹਫਤਾ)
  • ਟੀਂਡੇ ਦੀਆਂ ਸੁੰਡੀਆਂ ਦੀ ਰੋਕਥਾਮ ਲਈ ਐਂਡੋਸਲਫਾਨ ਦੀ ਵਰਤੋ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਵਾਸਤੇ ਘੱਟ ਜ਼ਹਿਰੀਲੀ ਹੈ।
  • ਚਿਤਕਬਰੀ ਸੁੰਡੀ ਦੀ ਰੋਕਥਾਮ ਲਈ ਸਿੰਥੈਟਿਕ ਪਰਿਥਰਾਇਡ ਜ਼ਹਿਰਾਂ ਵਰਤਣ ਤੋਂ ਸੰਕੋਚ ਕਰੋ। ਇਨ੍ਹਾਂ ਨੂੰ ਉਦੋਂ ਹੀ ਵਰਤੋਂ ਜਦੋਂ ਐਂਡੋਸਲਫਾਨ ਘੱਟ ਅਸਰਦਾਰ ਹੋਵੇ।
  • ਤੇਲੇ ਦੀ ਰੋਕਥਾਮ ਲਈ ਨਾਈਟ੍ਰੋਗੋਆਡੀਨ ਗਰੁੱਪ ਦੀਆਂ ਜ਼ਹਿਰਾਂ ਵਰਤਣ ਤੋਂ ਸੰਕੋਚ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਲਈ ਜ਼ਹਿਰੀਲੀਆਂ ਹਨ।
  • ਟੀਂਡੇ ਦੀਆਂ ਸੁੰਡੀਆਂ ਲਈ ਔਰਗੈਨੋਫਾਸਫੇਟਸ/ਕਾਰਬਾਮੇਟਸ ਗਰੁੱਪ ਦੀਆਂ ਜ਼ਹਿਰਾਂ ਨੂੰ ਨਾ ਵਰਤੋ।

Designed and Developed by: Dr. A. K. Dhawan. All rights reserved.