ਤਿੱੜਕ
ਲੱਛਣ
  • ਪੱਤੇ ਲਾਲ ਹੋ ਜਾਂਦੇ ਹਨ ਅਤੇ ਟੀਂਡੇ ਠੀਕ ਨਹੀਂ ਖਿੜਦੇ।

  • ਇਸ ਰੋਗ ਦੇ ਜ਼ਿਆਦਾ ਖਤਰਨਾਕ ਹੋਣ ਦੇ ਮੁੱਖ ਕਾਰਨ ਹਨ: ਲੰਮੇ ਸਮੇਂ ਦੀ ਔੜ, ਘਟੀਆ ਪਾਣੀ ਪ੍ਰਬੰਧ, ਹਲਕੀ ਰੇਤਲੀ ਜ਼ਮੀਨ ਵਿੱਚ ਖੁਰਾਕੀ ਤੱਤਾਂ ਦੀ ਘਾਟ, ਬਹੁਤ ਅਗੇਤੀ ਬਿਜਾਈ ਜਾਂ ਪੌਦਾ ਸੁਰੱਖਿਆ ਦੇ ਪ੍ਰਬੰਧ ਨਾ ਕੀਤੇ ਹੋਣ।

  • ਫੁੱਲ ਅਤੇ ਫਲ ਪੈਣ ਸਮੇਂ ਅੱਤ ਦੀ ਗਰਮੀ ਇਸ ਬਿਮਾਰੀ ਨੂੰ ਹੋਰ ਵੀ ਵਧਾਉਂਦੀ ਹੈ।

ਰੋਕਥਾਮ
  • ਖਾਦਾਂ ਦੀ ਪੂਰੀ ਵਰਤੋਂ।

  • ਸਮੇਂ ਸਿਰ ਸਿੰਚਾਈ।

  • ਫੁੱਲ ਅਤੇ ਫਲ ਪੈਣ ਸਮੇਂ ਪੌਦਾ ਸੁਰੱਖਿਆ ਦੀਆਂ ਸਿਫਾਰਸ਼ਾਂ ਤੇ ਅਮਲ ਕਰਨ।

ਪੈਰਾ ਵਿਲਟ
ਲੱਛਣ
  • ਇਹ ਰੋਗ ਬੂਟੇ ਵਿੱਚ ਕਿਸੇ ਜੀਵਾਣੂ ਜਾਂ ਵਿਸ਼ਾਣੂ ਕਾਰਨ ਨਹੀਂ ਹੁੰਦਾ।

  • ਫਸਲ ਨੂੰ ਲੰਮੇ ਸੋਕੇ ਤੋਂ ਬਾਅਦ ਪਾਣੀ ਲਾਇਆ ਜਾਵੇ ਜਾਂ ਭਾਰਾ ਮੀਂਹ ਪੈ ਜਾਵੇ ਤਾਂ ਹਰੇ ਪੱਤੇ ਅਚਾਨਕ ਮੁਰਝਾ ਜਾਂਦੇ ਹਨ ਅਤੇ ਕੁਝ ਦਿਨਾਂ ਬਾਅਦ ਝੜ ਜਾਂਦੇ ਹਨ।

  • ਇਨ੍ਹਾਂ ਦੀਆਂ ਜੜ੍ਹਾਂ ਉੱਪਰ ਕੋਈ ਮਾੜਾ ਅਸਰ ਦਿਖਾਈ ਨਹੀਂ ਦਿੰਦਾ।

ਰੋਕਥਾਮ
  • ਪੈਰਾ ਵਿਲਟ ਦੀਆਂ ਮੁੱਢਲੀਆਂ ਨਿਸ਼ਾਨੀਆਂ ਦੇਖਦੇ ਸਾਰ ਹੀ ਕੋਬਾਲਟ ਕਲੋਰਾਈਡ 10 ਮਿਲੀਗ੍ਰਾਮ ਪ੍ਰਤੀ ਲਿਟਰ ਵਿੱਚ ਘੋਲ ਕੇ ਸਪਰੇ ਕਰੋ। ਜੇਕਰ ਬੂਟੇ ਪੂਰੀ ਤਰ੍ਹਾਂ ਮੁਰਝਾ ਗਏ ਹੋਣ ਤਾਂ ਇਹ ਸਪਰੇਅ ਅਸਰ ਨਹੀਂ ਕਰਦੀ।

Designed and Developed by: Dr. A. K. Dhawan. All rights reserved.